ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦਾ ਪਿੰਡ ਤੱਲ੍ਹਣ, ਜਲੰਧਰ ਵਿਖੇ 73ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ


16 ਜੂਨ 2024 , ਜਲੰਧਰ : ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦਾ ਪਿੰਡ ਤੱਲ੍ਹਣ ਜਲੰਧਰ ਵਿਖੇ 73ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਮਿਤੀ 14 ਤੋਂ 16 ਜੂਨ 2024 ਨੂੰ ਮਨਾਇਆ ਜਾ ਰਿਹਾ ਹੈ । 14 ਜੂਨ 2024 ਦਿਨ ਸ਼ੁਕਰਵਾਰ ਸਵੇਰੇ 10 ਵਜੇ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅੱਜ ਸਵੇਰੇ ਪਾਇਆ ਗਿਆ । ਇਸ ਮੌਕੇ ਤੇ ਕੀਰਤਨ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ । ਸਟੇਜ ਸਕੱਤਰ ਦੀ ਸੇਵਾ ਭਾਈ ਕਰਨ ਸਿੰਘ ਜੀ ਮੀਤ ਗ੍ਰੰਥੀ, ਭਾਈ ਮਨਜੀਤ ਸਿੰਘ ਜੀ ਹੈਡ ਗ੍ਰੰਥੀ, ਸਰਦਾਰ ਹਰਵਿੰਦਰ ਸਿੰਘ ਅਤੇ ਸਰਦਾਰ ਤੀਰਥ ਸਿੰਘ ਢਿੱਲੋ ਵੱਲੋਂ ਨਿਭਾਈ ਗਈ । ਇਸ ਮੌਕੇ 12 ਜੂਨ ਤੋਂ 16 ਜੂਨ ਤੱਕ ਖੇਡ ਮੇਲਾ ਵੀ ਕਰਵਾਇਆ ਗਿਆ । ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਪੰਜ ਦਿਨ ਦਾ ਮੁਫ਼ਤ ਮੈਡੀਕਲ ਕੈਂਪ ਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ । ਇਸ ਮੌਕੇ ਤੇ ਢਾਡੀ ਜੱਥਿਆਂ-ਢਾਡੀ ਗੁਰ ਪ੍ਰਤਾਪ ਸਿੰਘ ਪਦਮ, ਢਾਡੀ ਸੰਦੀਪ ਕੌਰ ਖਾਲਸਾ, ਢਾਡੀ ਗਿਆਨੀ ਸੁਰਜੀਤ ਸਿੰਘ ਵਾਰਸ, ਢਾਡੀ ਗਿਆਨੀ ਮੇਜਰ ਸਿੰਘ ਖਾਲਸਾ ਵੱਲੋਂ ਹਾਜਰੀ ਲਗਵਾਈ ਗਈ ।

Previous Post Next Post

نموذج الاتصال