Home#Punjab ਵਾਈਸ ਚਾਂਸਲਰ ਸ੍ਰੀ ਕੇ. ਕੇ. ਯਾਦਵ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਵੱਲੋਂ ਪਰਨੀਤ ਕੌਰ ਅਤੇ ਉਸਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਧਾਈ by The Hind Canadian TimesThe Hind Canadian Times -June 23, 2024 0 23 JUNE , ਪਟਿਆਲਾ : ਤੁਰਕੀ ਵਿਖੇ ਹੋਏ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਸਟੇਜ-3 ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਦੀ ਸ਼ਮੂਲੀਅਤ ਵਾਲ਼ੀ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਸਟੋਨੀਆ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਜਿੱਤ ਲਿਆ ਹੈ। ਵਿਸ਼ਵ ਕੱਪ ਲੜੀ ਦੌਰਾਨ ਇਹ ਇਸ ਟੀਮ ਦਾ ਲਗਾਤਾਰ ਤੀਜਾ ਗੋਲਡ ਮੈਡਲ ਹੈ। ਇਸ ਟੀਮ ਨੇ ਇਸੇ ਸਾਲ ਸ਼ੰਘਾਈ ਵਿਖੇ ਹੋਏ ਵਿਸ਼ਵ ਕੱਪ ਸਟੇਜ-1 ਅਤੇ ਕੋਰੀਆ ਵਿਖੇ ਹੋਏ ਸਟੇਜ-2 ਵਿੱਚ ਵੀ ਸੋਨ ਤਗ਼ਮਾ ਜਿੱਤਿਆ ਸੀ। ਵਾਈਸ ਚਾਂਸਲਰ ਸ੍ਰੀ ਕੇ. ਕੇ. ਯਾਦਵ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਵੱਲੋਂ ਪਰਨੀਤ ਕੌਰ ਅਤੇ ਉਸਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਗਈ। Tags #Punjab K.K.Yadav V.C. Parneet Kaur Patiala Turkey Facebook Twitter