26 JUNE,ਜਲੰਧਰ : ਪਿਛਲੇ ਦਿਨੀ ਭਗਵੰਤ ਮਾਨ ਨੇ ਜਲੰਧਰ ਵਿਖੇ ਕਿਰਾਏ ਤੇ ਘਰ ਲੈ ਕੇ ਸ਼ਿਫਟ ਹੋਣ ਬਾਰੇ ਗੱਲ ਆਖੀ ਸੀ ਤੇ ਅੱਜ ਉਹ ਜਲੰਧਰ ਵਿਖੇ ਆਪਣੇ ਪਰਿਵਾਰ ਸਮੇਤ ਉਸ ਘਰ ਵਿੱਚ ਸ਼ਿਫਟ ਹੋ ਗਏ ਹਨ । ਉਹਨਾਂ ਇਸ ਸੰਬੰਧ ਵਿੱਚ ਕਿਹਾ ਕਿ ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ । ਇਸ ਨਾਲ ਮਾਝੇ ਅਤੇ ਦੁਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ । ਉਨਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇੱਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ । ਅਸੀਂ ਲੋਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ ।