ਹਿਮਾਚਲ : ਅੱਤ ਦੀ ਗਰਮੀ ਕਾਰਨ ਹਿਮਾਚਲ ਪ੍ਰਦੇਸ਼ ਦੇ ਜੰਗਲਾਂ ਵਿੱਚ ਬਹੁਤ ਸਾਰੀਆਂ ਥਾਵਾਂ ਤੇ ਅੱਗ ਲੱਗਣ ਦੀਆਂ ਦੁਰਘਟਨਾਵਾਂ ਵੇਖਣ ਨੂੰ ਮਿਲ ਰਹੀਆਂ ਹਨ I ਵੈਸੇ ਤਾਂ ਹਰ ਸਾਲ ਇਹਨਾਂ ਦਿਨਾਂ ਵਿੱਚ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਪਰ ਇਸ ਵਾਰ ਰਿਕਾਰਡ ਤੋੜ ਗਰਮੀ ਕਾਰਨ ਇਹਨਾਂ ਘਟਨਾਵਾਂ ਵਿੱਚ ਕਾਫੀ ਵਾਧਾ ਹੋਇਆ ਹੈ I ਪ੍ਰਸ਼ਾਸਨ ਆਪਣੇ ਵੱਲੋਂ ਅੱਗ ਵਧਣ ਤੋਂ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਪਰ ਕਈ ਇਲਾਕੇ ਜੋ ਕਿ ਪਹੁੰਚ ਤੋਂ ਬਾਹਰ ਹਨ ਉਹਨਾਂ ਤੱਕ ਪਹੁੰਚਣ ਵਿੱਚ ਬਹੁਤ ਜਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ I
Tags
ਹਿਮਾਚਲ