Punjab, 6 ਦਸੰਬਰ 2024, (The Hind Canadian Times) : ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਪਿੰਡ ਜੋਹਲਾਂ ਦੇ ਗੁਰੂਦੁਆਰਾ ਨਾਨਕਸਰ ਠਾਠ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ 250 ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਤੇ 12 ਮਰੀਜ਼ਾਂ ਦੀਆਂ ਅੱਖਾਂ ਦੇ ਆਪਰੇਸ਼ਨ ਕਰਨ ਦਾ ਪ੍ਰਬੰਧ ਕੀਤਾ ਗਿਆ। ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਇਹ ਕੈਂਪ ਸੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ਼ ਲਗਾਇਆ ਗਿਆ। ਸਮਾਜ ਸੇਵੀ ਬਲਵਿੰਦਰ ਸਿੰਘ ਜੀ ਭੱਠਲ ਵੱਲੋਂ ਸੰਕਰਾ ਹਸਪਤਾਲ ਦੁਆਰਾ ਕੀਤੇ ਜਾ ਰਹੇ ਆਪਰੇਸ਼ਨਾਂ ਅਤੇ ਮਰੀਜ਼ਾਂ ਦੀਆਂ ਅੱਖਾਂ ਸੰਬੰਧੀ ਸੇਵਾਵਾਂ ਦਾ ਵੇਰਵਾ ਦਿੱਤਾ। ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਕੌਮੀ ਪ੍ਰਧਾਨ ਬਲਬੀਰ ਕੌਰ ਰਾਏਕੋਟੀ ਨੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਮੂਲ ਮੰਤਵ ਬਾਰੇ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ।ਇਸ ਕੈਂਪ ਵਿੱਚ ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਮੁਫ਼ਤ ਦਵਾਈਆਂ ਵਿਸ਼ਵ ਪੰਜਾਬੀ ਸਭਾ ਵੱਲੋਂ ਦਿੱਤੀਆਂ ਗਈਆਂ। 12 ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਆਪਰੇਸ਼ਨ ਕੱਲ੍ਹ ਸੰਕਰਾ ਹਸਪਤਾਲ ਲੁਧਿਆਣਾ ਵਿਖੇ ਕੀਤੇ ਜਾਣਗੇ।ਸ ਹਰਮੇਸ਼ ਸਿੰਘ, ਆਤਮਾ ਸਿੰਘ ਪ੍ਰਧਾਨ, ਹਰਬੰਸ ਸਿੰਘ, ਪ੍ਰਗਟ ਸਿੰਘ, ਸਰਬਜੀਤ ਸਿੰਘ, ਸੁਖਵੀਰ ਸਿੰਘ, ਗੁਰਪਿੰਦਰ ਸਿੰਘ, ਕਿਰਤਪਾਲ ਸਿੰਘ, ਚੰਨਪ੍ਰੀਤ ਸਿੰਘ, ਭਗਵਾਨ ਸਿੰਘ, ਇੰਦਰਜੀਤ ਸਿੰਘ ਗ੍ਰੰਥੀ, ਗੁਰਪ੍ਰੀਤ ਸਿੰਘ ਕੁਤਬਾ ਆਦਿ ਨਗਰ ਨਿਵਾਸੀਆਂ ਨੇ ਕੈਂਪ ਦੌਰਾਨ ਵੱਧ ਚੜ੍ਹ ਕੇ ਸੇਵਾ ਕੀਤੀ।