ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਕਰਵਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ ਹੋ ਗਈ ਹੈ। 'ਸ਼ਹਾਦਤਾਂ ਸੰਬੰਧੀ ਵਿਚਾਰ ਤੇ ਉਚਾਰ ਕਿਵੇਂ ਕਰੀਏ? (ਸਥਾਪਿਤ ਗਿਆਨ-ਪ੍ਰਬੰਧ ਦੀਆਂ ਸੀਮਾਵਾਂ ਦੇ ਆਰ-ਪਾਰ)' ਵਿਸ਼ੇ ਉੱਤੇ ਕਰਵਾਈ ਜਾ ਰਹੀ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉੱਘੇ ਸਿੱਖ ਇਤਿਹਾਸਕਾਰ ਅਤੇ ਪ੍ਰਚਾਰਕ ਡਾ. ਸੁਖਪ੍ਰੀਤ ਸਿੰਘ ਉੱਦੋਕੇ ਵੱਲੋਂ ਮੁੱਖ-ਸੁਰ ਭਾਸ਼ਣ ਦਿੱਤਾ ਗਿਆ। ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਡੀਨ ਅਕਾਦਮਿਕ ਮਾਮਲੇ ਪ੍ਰੋ ਨਰਿੰਦਰ ਕੌਰ ਮੁਲਤਾਨੀ ਨੇ ਕੀਤੀ।
Tags
#Punjab
Guru Teg Bahadur Ji
Patiala
Punjabi University
Seven days workshop
The Hind Canadsian Times