ਐਮ ਆਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗਣਤੰਤਰ ਦਿਵਸ ਦੇ ਮੌਕੇ 'ਤੇ ਸਨਮਾਨਿਤ


Punjab, 29 Jan 2025 (The Hind Canadian Times) : ਐੱਮ ਆਰ ਇੰਟਰਨੈਸ਼ਨਲ ਸਕੂਲ ਆਦਮਪੁਰ ਦੇ ਵਿਦਿਆਰਥੀਆਂ ਨੂੰ ਦੁਸਹਿਰਾ ਗਰਾਊਂਡ ਆਦਮਪੁਰ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਰੋਹ ਦੌਰਾਨ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਆਈ ਏ ਐਸ ਅਧਿਕਾਰੀ ਸ਼੍ਰੀ ਵਿਵੇਕ ਮੋਦੀ ਜੀ, ਉਪ ਮੰਡਲ ਮੈਜਿਸਟਰੇਟ (ਐਸ ਡੀ ਐਮ) ਦੁਆਰਾ ਪ੍ਰਦਾਨ ਕੀਤਾ ਗਿਆ, ਜਿਨ੍ਹਾਂ ਨੇ ਵਿਦਿਆਰਥੀਆਂ ਦੇ ਸਮਰਪਣ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ।

ਗਣਤੰਤਰ ਦਿਵਸ ਦੇ ਇਸ ਸ਼ੁਭ ਮੌਕੇ 'ਤੇ, ਐਮ ਆਰ ਬੈਂਡ ਟੀਮ, ਮਾਰਚ ਪਾਸਟ ਟੀਮ ਅਤੇ ਐਨ ਸੀ ਸੀ ਕੈਡਿਟਾਂ ਨੂੰ ਰਸਮੀ ਪਰੇਡ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੇਡਾਂ ਅਤੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ।


Previous Post Next Post

نموذج الاتصال