![]() |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਮੈਨੇਜਰ ਸ. ਜਗਤਾਰ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਸਕੱਤਰ ਸ. ਪ੍ਰਤਾਪ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਹੋਰ ਅਧਿਕਾਰੀ। |
ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਵਿਧਾਇਕ ਸ. ਵਿਰਸਾ ਸਿੰਘ ਵਲਟੋਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਸੁਰਜੀਤ ਸਿੰਘ ਰਾਣਾ ਸਮੇਤ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਰਿਸ਼ਤੇਦਾਰ ਮੌਜੂਦ ਸਨ।