ਡਾ. ਇੰਦਰਜੀਤ ਸਿੰਘ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਨਵੇਂ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ


ਅਹੁਦਾ ਸੰਭਾਲਣ ਮੌਕੇ ਡਾ. ਗੁਰਪ੍ਰੀਤ ਕੌਰ ਡੀਨ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਮੈਡਮ ਬਲਬੀਰ ਕੌਰ ਰਾਏਕੋਟੀ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ।

05 Jan 2025 (The Hind Canadian Times) : ਡਾ. ਇੰਦਰਜੀਤ ਸਿੰਘ ਨੂੰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਨਵੇਂ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਣ ਮੌਕੇ ਡਾ ਗੁਰਪ੍ਰੀਤ ਕੌਰ ਡੀਨ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੇ ਮੁੱਖ ਸਲਾਹਕਾਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਮੈਡਮ ਬਲਬੀਰ ਕੌਰ ਰਾਏਕੋਟੀ ਪ੍ਰਧਾਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸੁਆਗਤ ਕੀਤਾ ਗਿਆ। ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਵੀ ਉਚੇਚੇ ਤੌਰ ਉੱਤੇ ਵਧਾਈ ਦਿੱਤੀ ਗਈ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਪਿਯੂਸ਼ ਵਰਮਾ ਨੂੰ 15 ਜਨਵਰੀ 2025 ਨੂੰ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਪੰਜਾਬੀ ਭਾਸ਼ਾ ਦਾ ਪ੍ਰਚਾਰ ਤੇ ਪਸਾਰ ਕਰਨ ਲਈ ਕਰਵਾਇਆ ਜਾ ਰਹੇ ਪੰਜਾਬੀ ਨਾਟਕ "ਭਾਸ਼ਾ ਵਹਿੰਦਾ ਦਰਿਆ"  ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪ੍ਰਵਾਨਗੀ ਲਈ ਮੀਟਿੰਗ ਕੀਤੀ ਗਈ। ਰਜਿਸਟਰਾਰ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਲਈ ਡੀਨ ਮੈਡਮ ਡਾ. ਗੁਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਤੇ ਪ੍ਰਧਾਨ ਤੇ ਮੁੱਖ ਸਲਾਹਕਾਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸੋਵੀਨਾਰ ਤੇ ਸੰਪਾਦਿਤ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਗਿਆ।

Previous Post Next Post

نموذج الاتصال