ਅਮਰੀਕੀ ਅਤੇ ਕੈਨੇਡੀਅਨ ਸਿੱਖ ਸ਼ਰਧਾਲੂ ਕਰਤਾਰਪੁਰ ਸਥਿਤ ਗੁਰੂਦਵਾਰਾ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਅਤੇ ਕੈਨੇਡੀਅਨ ਸਿੱਖ ਸ਼ਰਧਾਲੂ ਕਰਤਾਰਪੁਰ ਸਥਿਤ ਗੁਰੂਦਵਾਰਾ ਸਾਹਿਬ ਵਿਖੇ

ਲਾਹੌਰ (The Hind Canadian Times) : 183 ਅਮਰੀਕੀ ਅਤੇ ਕੈਨੇਡੀਅਨ ਸਿੱਖ ਸ਼ਰਧਾਲੂਆਂ ਦੇ ਜੱਥੇ ਨੇ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਨਾਨਕ ਦੇਵ ਜੀ ਦੇ ਗੁਰੂਦਵਾਰਾ ਸਾਹਿਬ ਦੇ ਦਰਸ਼ਨ ਕੀਤੇ ਤੇ ਗੁਰੂ ਦੀ ਬਾਣੀ ਸਰਵਣ ਕਰਨ ਦਾ ਆਨੰਦ ਮਾਣਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਛਕਿਆ ।

ਸ਼ਰਧਾਲੂਆਂ ਨੇ ਕਰਤਾਰਪੁਰ ਲਾਂਘੇ ਦੇ ਵਧੀਆ ਪ੍ਰਬੰਧਾਂ ਲਈ ਸਰਕਾਰ ਦਾ ਧੰਨਵਾਦ ਕੀਤਾ। ਪ੍ਰਬੰਧਕਾਂ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਦੁਨੀਆ ਭਰ ਤੋਂ ਆਏ ਸਿੱਖ ਸ਼ਰਧਾਲੂਆਂ ਦਾ ਉਨ੍ਹਾਂ ਦੇ ਪਵਿੱਤਰ ਅਸਥਾਨਾਂ 'ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਲਈ ਸਹੂਲਤਾਂ 'ਚ ਸੁਧਾਰ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਯਾਦਗਾਰੀ ਤੋਹਫੇ ਵੀ ਦਿੱਤੇ ਗਏ। 

ਇਸ ਤੋਂ ਪ੍ਰਭਾਵਿਤ ਹੋ ਕੇ ਸਿੱਖ ਬੁਲਾਰਿਆਂ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਪਾਕਿਸਤਾਨ ਸਥਿਤ ਆਪਣੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਦੀ ਸਲਾਹ ਦਿੱਤੀ, ਉਨ੍ਹਾਂ ਨੇ ਇਸ ਸੰਬੰਧ ਵਿਚ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅਤੇ ਪਾਕਿਸਤਾਨ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ। ਉਹਨਾਂ ਇਹ ਵੀ ਆਖਿਆ ਕਿ ਉਹ ਬਹੁਤ ਹੀ ਖੂਬਸੂਰਤ ਯਾਦਾਂ ਲੈ ਕੇ ਜਾ ਰਹੇ ਨੇ ਤੇ ਉਹ ਆਉਣ ਵਾਲੇ ਸਮੇਂ ਵਿਚ ਵੀ ਫਿਰ ਦਰਸ਼ਨਾਂ ਲਈ ਆਉਣਗੇ। 

Report by : Ali Imran Chattha, Special Reporter, Lahore  (International Desk)

Previous Post Next Post

نموذج الاتصال