Punjab, 21 March 2025 (The Hind Canadian Times) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜੀ ਦੀ ਅਗਵਾਈ ਵਿੱਚ ਵੱਖ-ਵੱਖ ਪ੍ਰਾਈਵੇਟ ਅਦਾਰਿਆਂ ਅਤੇ ਦੁਕਾਨਾਂ ਦੇ ਨਾਮ ਦੀਆਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕਰਵਾਉਣ ਸਬੰਧੀ ਕੋਸ਼ਿਸ਼ਾਂ ਜਾਰੀ ਹਨ। ਇਸੇ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਫ਼ਿਰੋਜ਼ਪੁਰ ਛਾਉਣੀ ਦੀਆਂ ਵੱਖ-ਵੱਖ ਦੁਕਾਨਾਂ ਨਾਲ ਨਿੱਜੀ ਤੌਰ 'ਤੇ ਸੰਪਰਕ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਉਹਨਾਂ ਨੂੰ ਆਪਣੀ ਦੁਕਾਨ ਦਾ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਲਈ ਪ੍ਰੇਰਿਤ ਕੀਤਾ ਗਿਆ। ਸਾਰਿਆਂ ਦਾ ਹੁੰਗਾਰਾ ਬਹੁਤ ਹੀ ਸਕਾਰਾਤਮਕ ਸੀ। ਇਹਨਾਂ ਦੁਆਰਾ ਵਾਅਦਾ ਕੀਤਾ ਗਿਆ ਕਿ ਜਲਦੀ ਹੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕਰਵਾ ਲਈਆਂ ਜਾਣਗੀਆਂ ।
ਪ੍ਰਾਈਵੇਟ ਅਦਾਰਿਆਂ ਅਤੇ ਦੁਕਾਨਾਂ ਦੇ ਨਾਮ ਦੀਆਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕਰਵਾਉਣ ਸਬੰਧੀ ਕੋਸ਼ਿਸ਼ਾਂ
by The Hind Canadian TimesThe Hind Canadian Times
-
0