ਦੋਸ਼ੀਆਂ ਖ਼ਿਲਾਫ਼ ਕਰੜੀ ਕਾਰਵਾਈ ਕਰੇ ਉੱਤਰਾਖੰਡ ਸਰਕਾਰ- ਸ. ਕੁਲਵੰਤ ਸਿੰਘ ਮੰਨਣ
ਦਸਤਾਰ ਤੇ ਕੇਸਾਂ ਦੀ ਬੇਅਦਬੀ ਦੇ ਮੱਦੇਨਜ਼ਰ, ਪਰਚੇ ’ਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਕੀਤੀਆਂ ਜਾਣ ਸ਼ਾਮਲ- ਸ. ਕੁਲਵੰਤ ਸਿੰਘ ਮੰਨਣ
ਅੰਮ੍ਰਿਤਸਰ, 3 ਮਾਰਚ-(The Hind Canadian Times) : ਉੱਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸਦੇ ਸ਼ੋਅਰੂਮ ਨੂੰ ਪਹੁੰਚਾਏ ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸ. ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਪਾਰੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਘਟਨਾ ਪਿੱਛੇ ਸਥਾਨਕ ਕਾਂਗਰਸ ਕੌਂਸਲਰ ਦਾ ਹੱਥ ਹੈ ਜੋ ਪਿਛਲੇ ਸਮੇਂ ਤੋਂ ਇਨ੍ਹਾਂ ਸਿੱਖ ਵਪਾਰੀਆਂ ਨੂੰ ਤੰਗ-ਪਰੇਸ਼ਾਨ ਵੀ ਕਰਦਾ ਆ ਰਿਹਾ ਹੈ। ਆਪਣੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲਿਸ ਨੂੰ ਆਦੇਸ਼ ਕਰਨ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ। ਉਨ੍ਹਾਂ ਸਰਕਾਰਾਂ ਨੂੰ ਸਮੁੱਚੇ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਆਖਿਆ।
ਸ. ਮੰਨਣ ਨੇ ਇਹ ਵੀ ਕਿਹਾ ਕਿ ਜਲਦ ਹੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪੀੜਤ ਸਿੱਖਾਂ ਅਤੇ ਉੱਤਰਾਖੰਡ ਸਰਕਾਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।