ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼
![]() |
ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ |
ਸਕੂਲਾਂ ਵਿਚ ਖਾਮੀਆਂ ਸਾਹਮਣੇ ਆਉਣ 'ਤੇ ਚੇਤਨ ਪ੍ਰਕਾਸ਼ ਧਾਲੀਵਾਲ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਐਕਟ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।
ਉਪਰੰਤ ਉਨ੍ਹਾਂ ਵਲੋਂ ਆਂਗਣਵਾੜੀ ਸੈਟਰ ਕੋਡ ਨੰ 122 ਅਤੇ 125 ਫਿਲੌਰ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲੇ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਟਰ ਵਿੱਚ ਲਾਭਪਾਤਰੀਆ ਨੂੰ ਦਿੱਤਾ ਜਾਣ ਵਾਲੇ ਸਮਾਨ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਸੀ। ਨਿਰੀਖਣ ਦੌਰਾਨ ਆਂਗਣਵਾੜੀ ਦਾ ਰਿਕਾਰਡ ਵੀ ਚੈਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਵੀ ਹਦਾਇਤ ਕੀਤੀ ਕਿ ਆਂਗਨਵਾੜੀ ਵਰਕਰਾਂ ਤੋਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ।