ਨਵੀਂ ਪੀੜ੍ਹੀ ਦੇ ਸੁਨਹਿਰੀ ਭਵਿੱਖ ’ਚ ਅਹਿਮ ਭੂਮਿਕਾ ਨਿਭਾਏਗੀ ਪੰਜਾਬ ਸਿੱਖਿਆ ਕ੍ਰਾਂਤੀ : ਮੋਹਿੰਦਰ ਭਗਤ
ਕੈਬਨਿਟ ਮੰਤਰੀ ਨੇ 19.10 ਲੱਖ ਦੀ ਲਾਗਤ ਨਾਲ ਤਿਆਰ ਦੋ ਆਧੁਨਿਕ ਕਲਾਸ ਰੂਮਜ਼ ਦਾ ਕੀਤਾ ਉਦਘਾਟਨ
ਵਿਧਾਇਕ ਬਲਕਾਰ ਸਿੰਘ ਵੱਲੋਂ ਹਲਕਾ ਕਰਤਾਰਪੁਰ ਦੇ 5 ਸਰਕਾਰੀ ਸਕੂਲਾਂ ’ਚ 41.27 ਲੱਖ ਦੇ ਵਿਕਾਸ ਕਾਰਜ ਲੋਕ ਅਰਪਣਵਿਧਾਇਕ ਇੰਦਰਜੀਤ ਕੌਰ ਮਾਨ ਨੇ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੀ ਵਿਚਾਰਧਾਰਾ ’ਤੇ ਚੱਲਦੇ ਹੋਏ ਸਿੱਖਿਆ ਦੇ ਖੇਤਰ ਨੂੰ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸਿੱਖਿਆ ਲਈ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਬਜਟ ਰੱਖਿਆ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਹੋਰਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਤੀਜੇ ਜਾਂ ਹੋਰ ਕਾਰਗੁਜ਼ਾਰੀ ਪੱਖੋਂ ਕਿਸੇ ਨਾਲੋਂ ਘੱਟ ਨਹੀਂ ਹਨ।
ਇਸ ਮੌਕੇ ਪੰਜਾਬ ਸਿੱਖਿਆ ਕ੍ਰਾਂਤੀ ਕੋਆਰਡੀਨੇਟਰ ਸੰਜੀਵ ਭਗਤ, ਚੇਅਰਮੈਨ ਸੁਭਾਸ਼ ਭਗਤ, ਸੰਦੀਪ ਵਰਮਾ, ਕਮਲ ਲੋਚ, ਜੇ.ਈ. ਬਲਵਿੰਦਰ, ਬਲਾਕ ਨੋਡਲ ਅਫ਼ਸਰ ਪਰਮਿੰਦਰ ਫਲੋਰਾ, ਪ੍ਰਿੰ. ਰੇਖਾ ਰਾਣੀ ਅਤੇ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ।
ਇਸੇ ਤਰ੍ਹਾਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਵਿਧਾਨ ਸਭਾ ਹਲਕਾ ਨਕੋਦਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ), ਸਰਕਾਰੀ ਪ੍ਰਾਇਮਰੀ ਸਕੂਲ ਡਾ. ਅੰਬੇਡਕਰ ਨਗਰ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਵਿਖੇ 84.24 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ 8 ਸਰਕਾਰੀ ਸਕੂਲਾਂ ਵਿੱਚ 45.21 ਲੱਖ, ਫਿਲੌਰ ਦੇ 6 ਸਰਕਾਰੀ ਸਕੂਲਾਂ ਵਿੱਚ 40.66 ਲੱਖ, ਆਦਮਪੁਰ ਦੇ 3 ਸਰਕਾਰੀ ਸਕੂਲਾਂ ਵਿੱਚ 70.65 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।