ਪੈਨਸ਼ਨ ਅਦਾਲਤ ’ਚ ਪੈਨਸ਼ਨਰਾਂ ਦੀਆਂ 42 ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ


ਜਲੰਧਰ, 19 ਮਈ 2025 (The Hind Canadian Times) :  ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਿ ਅਕਾਊਂਟੈਂਟ ਜਨਰਲ (ਏ.ਐਂਡ.ਈ) ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਪੈਨਸ਼ਨ ਅਦਾਲਤ ਲਗਾਈ ਗਈ।

ਪੈਨਸ਼ਨ ਅਦਾਲਤ ਦੌਰਾਨ ਪੈਨਸ਼ਨਰਾਂ ਪਾਸੋਂ 65 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 42 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਰਹਿੰਦੀਆਂ 23 ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨੂੰ ਜਲਦ ਤੋਂ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਪੈਨਸ਼ਨ ਅਦਾਲਤ ਮੌਕੇ ਅਕਾਊਂਟੈਂਟ ਜਨਰਲ ਦਫ਼ਤਰ ਤੋਂ ਸੀਨੀਅਰ ਅਕਾਊਂਟਸ ਅਫ਼ਸਰ ਮਨਨਜਯੇ ਕੁਮਾਰ ਉਪਧਿਆਏ, ਸਹਾਇਕ ਅਕਾਊਂਟਸ ਅਫ਼ਸਰ ਰਫੀਕ ਖਾਨ ਅਤੇ ਅਕਾਊਂਟੈਂਟ ਚਿਰਾਗ ਮੀਨਾ ਸ਼ਾਮਲ ਹੋਏ।

ਇਸ ਦੌਰਾਨ ਸੀ.ਐਮ.ਐਫ.ਓ. ਨਵਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਸੰਜੀਦਗੀ ਨਾਲ ਲਿਆ ਜਾਵੇ ਅਤੇ ਕਿਸੇ ਵੀ ਪੈਨਸ਼ਨਰ ਨੂੰ ਕੋਈ ਵੀ ਸ਼ਿਕਾਇਤ ਦਾ ਮੌਕਾ ਨਾ ਦਿੱਤਾ ਜਾਵੇ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਖਜ਼ਾਨਾ ਅਫ਼ਸਰ ਪ੍ਰਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Previous Post Next Post

نموذج الاتصال