ਕਿਹਾ, ਪੰਜਾਬ ਸਰਕਾਰ ਦਾ ਉਪਰਾਲਾ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ’ਚ ਹੋਵੇਗਾ ਲਾਹੇਵੰਦ ਸਾਬਤ
ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਲਈ ਕਿਹਾ
ਸ਼ੁਭਮ ਅਗਰਵਾਲ ਨੇ ਆਪਣੇ ਵਿਦਿਆਰਥੀ ਹੋਣ ਤੋਂ ਲੈ ਕੇ ਆਈ.ਪੀ.ਐਸ. ਬਣਨ ਤੱਕ ਦੇ ਤਜ਼ੁਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਹੁਣੇ ਤੋਂ ਕਰੀਅਰ ਦੀ ਚੋਣ ਕਰਕੇ ਉਸ ਦੀ ਤਿਆਰੀ ਆਰੰਭਣ ਲਈ ਕਿਹਾ। ਉਨ੍ਹਾਂ ਵਿਦਿਆਰਥੀਆਂ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਵੀ ਗੁਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਇਸ ਦੀ ਵਰਤੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਰਨ ਲਈ ਕਿਹਾ।
ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ ਆਪਣੇ ਮਨ ਦੇ ਵਲਵਲੇ ਅਤੇ ਕਰੀਅਰ ਸਬੰਧੀ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ ਗਈਆਂ। ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਗੋਂ ਵੀ ਵਿਦਿਆਰਥੀਆਂ ਨਾਲ ਇਸੇ ਤਰ੍ਹਾਂ ਰਾਬਤਾ ਕਾਇਮ ਰੱਖਿਆ ਜਾਵੇਗਾ ਅਤੇ ਜੇਕਰ ਉਨ੍ਹਾਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਈ ਜਾਵੇਗੀ।
ਉਪਰੰਤ ਸ਼੍ਰੀ ਅਗਰਵਾਲ ਵੱਲੋਂ ਸਕੂਲ ਦੇ 12ਵੀਂ ਜਮਾਤ ਦੇ ਨਤੀਜੇ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ 13 ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰ. ਦਿਨੇਸ਼ ਕੁਮਾਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਸਮੁੱਚਾ ਸਟਾਫ਼ ਮੌਜੂਦ ਸੀ।