![]() |
ਜੂਨ 1984 ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅਰਦਾਸ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ। |
ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਫੈਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਭਾਈ ਕੰਵਰਚੜਤ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।