![]() |
ਰੇਲਵੇ ਸਟੇਸ਼ਨਾਂ ’ਤੇ ਚਲਾਇਆ ਵਿਸ਼ੇਸ਼ ਕਾਸੋ ਓਪਰੇਸ਼ਨ |
ਇਸ ਓਪਰੇਸ਼ਨ ਵਿੱਚ ਕੁੱਲ 290 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ, ਜਿਨ੍ਹਾਂ ਨੂੰ ਐਂਟੀ-ਸੈਬੋਟਾਜ਼ ਟੀਮਾਂ, ਐਂਟੀ-ਰਾਇਟ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਦਾ ਸਹਿਯੋਗ ਪ੍ਰਾਪਤ ਸੀ। ਟੀਮਾਂ ਆਧੁਨਿਕ ਤਲਾਸ਼ੀ ਉਪਕਰਣਾਂ ਨਾਲ ਲੈਸ ਸਨ, ਜਿਸ ਵਿੱਚ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਅਤੇ ਹੋਰ ਵਿਸ਼ੇਸ਼ ਯੰਤਰ ਸ਼ਾਮਲ ਹਨ । ਸੁਰੱਖਿਆ ਜਾਂਚ ਦੌਰਾਨ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਪਛਾਣ ਤੇ ਪੁੱਛਗਿੱਛ ਅਤੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਲਾਸ਼ੀ ਲਈ ਗਈ। ਸਪੈਸ਼ਲ ਡੀ.ਜੀ.ਪੀ. ਨੇ ਸ਼ੱਕੀ ਵਿਅਕਤੀਆਂ ਅਤੇ ਵਸਤਾਂ ਦੀ ਸਖ਼ਤ ਸਕ੍ਰੀਨਿੰਗ ਕਰਨ ’ਤੇ ਜ਼ੋਰ ਦਿੰਦਿਆਂ ਤਾਇਨਾਤ ਟੀਮਾਂ ਨੂੰ ਚੌਵੀ ਘੰਟੇ ਚੌਕਸੀ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ।
ਕਾਸੋ ਓਪਰੇਸ਼ਨ ਤੋਂ ਬਾਅਦ ਪੁਲਿਸ ਲਾਈਨਜ਼ ਜਲੰਧਰ ਵਿਖੇ ਸਪੈਸ਼ਲ ਡੀ.ਜੀ.ਪੀ. ਰੇਲਵੇ ਅਤੇ ਪੁਲਿਸ ਕਮਿਸ਼ਨਰ ਜਲੰਧਰ ਦੀ ਅਗਵਾਈ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਪ੍ਰਬੰਧਾਂ, ਜਨਤਕ ਥਾਵਾਂ ’ਤੇ ਰੋਕਥਾਮ ਉਪਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਕਾਨੂੰਨ-ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ।
......

