ਜਲੰਧਰ, 15 ਅਗਸਤ : (The Hind Canadian Times) : 79ਵੇਂ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾਂ ਤੇ ਕਾਲਜਾਂ ਵਿੱਚ 18 ਅਗਸਤ 2025 ਨੂੰ ਛੁੱਟੀ ਰਹੇਗੀ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸੁਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਲਈ ਲਗਭਗ 10 ਦਿਨਾਂ ਤੋਂ ਲਗਾਤਾਰ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਕੀਤੀਆਂ ਜਾ ਰਿਹਰਸਲਾਂ ਨੂੰ ਦੇਖਦਿਆਂ ਭਾਗ ਲੈਣ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 18 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਥੀਆਂ ਵਲੋਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੀਤੇ ਗਏ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ।
