![]() |
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। |
ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ ਤੇ ਸੰਗਤਾਂ ਹਾਜ਼ਰ ਸਨ।
THCT.jpeg)