![]() |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਸਾਂਝੀ ਕਰਦੇ ਹੋਏ ਪਾਰਟੀ ਦੇ ਰਾਜਸੀ ਕਮੇਟੀ ਮਾਮਲਿਆਂ ਦੇ ਮੈਂਬਰ ਤੇ ਉੱਘੇ ਸਮਾਜ ਸੇਵਕ ਡਾ. ਮਨਪ੍ਰੀਤ ਸਿੰਘ ਚੱਢਾ |
ਪਟਿਆਲਾ : (The Hind Canadian Times ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਟਿਆਲਾ ਫੇਰੀ ਦੌਰਾਨ ਆਪਣੀ ਪਾਰਟੀ ਦੇ ਰਾਜਸੀ ਕਮੇਟੀ ਮਾਮਲਿਆਂ ਦੇ ਮੈਂਬਰ ਡਾ. ਮਨਪ੍ਰੀਤ ਸਿੰਘ ਚੱਢਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੈ ਤੇ ਪਾਰਟੀ ਦੇ ਲਈ ਹਰ ਵਰਕਰ ਅਤੇ ਆਗੂ ਮਹੱਤਵਪੂਰਨ ਹੁੰਦਾ ਹੈ ।ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਨੂੰ ਢਾਹ ਲਾਉਣ ਲਈ ਕਈ ਹੱਥਕੰਡੇ ਵਰਤੇ ਗਏ ਪਰ ਪਾਰਟੀ ਦੇ ਵਰਕਰ ਅਤੇ ਆਗੂ ਆਪਣੇ ਫਰਜ ਪ੍ਰਤੀ ਅਡਿੱਗ ਰਹੇ । ਉਹਨਾਂ ਇਹ ਵੀ ਦੱਸਿਆ ਕਿ ਕੁਝ ਸਮਾਂ ਪਹਿਲਾਂ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਪੰਜਾਬੀਆਂ ਨੇ ਸਾਥ ਦੇ ਕੇ ਫਿਰ ਤੋਂ ਅਕਾਲੀ ਦਲ ਦੀਆਂ ਨੀਤੀਆਂ ਤੇ ਮੋਹਰ ਲਾ ਦਿੱਤੀ ਹੈ ਤੇ ਅੱਜ ਪੰਜਾਬੀ ਆਪਣੀ ਮਾਂ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ।
ਇਸ ਮੌਕੇ ਤੇ ਮਨਪ੍ਰੀਤ ਸਿੰਘ ਚੱਢਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਵਰਕਰਾਂ ਨੂੰ ਹਮੇਸ਼ਾ ਹੀ ਵੱਧ ਤੋਂ ਵੱਧ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ । ਉਹਨਾਂ ਵੱਲੋਂ ਪਾਰਟੀ ਲਈ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਨ ਤੇ ਸਾਡਾ ਹੌਂਸਲਾ ਹੋਰ ਵੀ ਵੱਧ ਜਾਂਦਾ ਹੈ । ਉਹਨਾਂ ਕਿਹਾ ਕਿ ਪਾਰਟੀ ਦਾ ਸਿਪਾਹੀ ਹੋਣ ਦੇ ਨਾਤੇ ਉਨਾਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇ । ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੌਸਲਾ ਅਫ਼ਜ਼ਾਈ ਕਰਨ ਤੋਂ ਬਾਅਦ ਉਹ ਹੋਰ ਵੀ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਨਗੇ ।
Tags
#Punjab
Manpreet Singh Chaddha
Patiala
Shiromani Akali Dal
Sukhbir Singh Badal
The Hind Canadian Times
