ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਰਹੀਆਂ ਮੌਜੂਦਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ ਕਾਰਸੇਵਾ
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਊੜੀ ਦੇ ਬਾਹਰ ਬੇਸਮੈਂਟ ਵਿਚ ਮੋਟਰਸਾਈਕਲ ਤੇ ਸਕੂਟਰ ਸਟੈਂਡ ਤਿਆਰ ਕੀਤਾ ਜਾਵੇਗਾ। ਇਸ ਉਪਰ ਜੋੜਾ ਘਰ ਤੇ ਗੱਠੜੀ ਘਰ ਤਿਆਰ ਹੋਵੇਗਾ। ਇਸੇ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਵਾਸ਼ਰੂਮ ਵੀ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਾਰੇ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਕਈ ਹੋਰ ਗੁਰਦੁਆਰਾ ਸਾਹਿਬਾਨ ਅਤੇ ਅਸਥਾਨਾਂ ਦੀਆਂ ਸੇਵਾਵਾਂ ਸੰਗਤਾਂ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਤੇ ਵੀ ਕਰੀਬ 5 ਕਰੋੜ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਘਰ ਦੀਆਂ ਇਨ੍ਹਾਂ ਸੇਵਾਵਾਂ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਗੁਰਬਖਸ਼ ਸਿੰਘ ਖਾਲਸਾ, ਸ. ਅਮਰਜੀਤ ਸਿੰਘ ਭਲਾਈਪੁਰ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਕਸੀਅਨ ਸ. ਸੁਖਜਿੰਦਰ ਸਿੰਘ, ਬਾਬਾ ਕਾਰਜ ਸਿੰਘ, ਬਾਬਾ ਅਵਤਾਰ ਸਿੰਘ ਭੈਲ, ਬਾਬਾ ਰਣਜੀਤ ਸਿੰਘ, ਬਾਬਾ ਅਵਤਾਰ ਸਿੰਘ, ਮੈਨੇਜਰ ਸ. ਹਰਜਿੰਦਰ ਸਿੰਘ ਪੱਟੀ, ਸ. ਭਗਵੰਤ ਸਿੰਘ, ਸ. ਅੰਗਰੇਜ਼ ਸਿੰਘ ਆਦਿ ਹਾਜ਼ਰ ਸਨ।

