ਵਿਦਿਆਰਥੀਆਂ ਨੂੰ ਭਵਿੱਖ ֹ’ਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਕੀਤਾ ਉਤਸ਼ਾਹਿਤ
ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਜਜ਼ਬੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਇਸ ਜਿੱਤ ਨੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਾਕੀ ਸਾਡੀ ਰਿਵਾਇਤੀ ਖੇਡ ਹੈ ਅਤੇ ਇਸ ਵਿੱਚ ਅਜਿਹੇ ਸ਼ਾਨਦਾਰ ਪ੍ਰਦਰਸ਼ਨ ਨਾਲ ਹੋਰਨਾਂ ਬੱਚਿਆਂ ਦੀ ਵੀ ਖੇਡਾਂ ਵਿੱਚ ਰੁਚੀ ਵਧੇਗੀ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ. ਵੀ ਮੌਜੂਦ ਸਨ।
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਤਾਂ ਜੋ ਉਹ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਵੀ ਮੱਲਾਂ ਮਾਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਟੀਮ ਦੇ ਕੋਚ ਅਤੇ ਅਧਿਆਪਕਾਂ ਨੂੰ ਵੀ ਇਸ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਲਈ ਕਿਹਾ ਤਾਂ ਜੋ ਨਸ਼ਾ ਮੁਕਤ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਜਲੰਧਰ ਦੀ ਟੀਮ ਨੇ ਇਹ ਖਿਤਾਬ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸੰਗਰੂਰ ਨੂੰ 5-0 ਨਾਲ ਹਰਾ ਕੇ ਜਿੱਤਿਆ ਹੈ।
ਇਸ ਟੀਮ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਸਕੂਲ ਸੀਚੇਵਾਲ ਦੇ ਵਿਦਿਆਰਥੀ ਗੁਰਮੀਤ ਸਿੰਘ, ਸੁੱਖ ਸਹਿਜ ਸਿੰਘ, ਗੁਰਚਰਨਜੀਤ ਸਿੰਘ, ਗੁਰਵੀਰ ਪ੍ਰਤਾਪ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੇਹੰਗ ਦੇ ਸਲੂਰ ਅੰਸਾਰੀ, ਪ੍ਰਦੀਪ ਕੁਮਾਰ, ਜਤਿਨ ਕੁਮਾਰ, ਵੰਸ਼ ਕੁਮਾਰ, ਦੀਪੇਸ਼ ਕੁਮਾਰ ਅਤੇ ਰਜਨੀਸ਼ ਕੁਮਾਰ ਸ਼ਾਮਲ ਸਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਸ਼ ਸ਼ਰਮਾ, ਬੀ.ਪੀ.ਈ.ਓ. ਬੀ. ਕੇ. ਮਹਿਮੀ, ਗਾਈਡ ਅਧਿਆਪਕ ਵਿਜੇ ਕੁਮਾਰ, ਕੁਲਵਿੰਦਰ ਸਿੰਘ, ਰਮੇਸ਼ਵਰ ਚੰਦਰ, ਜਸਵੀਰ ਸਿੰਘ, ਵਰਿੰਦਰਵੀਰ ਸਿੰਘ, ਅਮਨਦੀਪ, ਪੰਕਜ ਸ਼ਰਮਾ, ਸੰਜੀਵ ਜੋਸ਼ੀ, ਕਮਲਜੀਤ ਸਿੰਘ, ਪ੍ਰਦੀਪ, ਪ੍ਰਿਤਪਾਲ ਸਿੰਘ, ਰਵਿੰਦਰ ਕੰਗ ਵੀ ਮੌਜੂਦ ਸਨ।
%20THCT.jpg)