ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ

ਭਾਈ ਅਜੈਬ ਸਿੰਘ ਅਭਿਆਸੀ ਨੇ ਛਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਨੂੰ ਫੀਸਾਂ ਦੇ ਚੈੱਕ ਸੌਂਪੇ


ਅੰਮ੍ਰਿਤਸਰ, 24 ਅਪ੍ਰੈਲ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 22 ਲੱਖ 35 ਹਜ਼ਾਰ 247 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਹ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 151 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2025-26 ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ/ਕਾਲਜਾਂ ਨੂੰ ਸੌਂਪੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਦੇ ਰੂਪ ਵਿੱਚ ਸਹਾਇਤਾ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਸ. ਬਲਦੇਵ ਸਿੰਘ, ਗੁਰਮਤਿ ਵਿਦਿਆਲਾ ਛੱਤੀਸਗੜ੍ਹ ਦੇ ਇੰਚਾਰਜ ਸ. ਅਜੀਤ ਸਿੰਘ, ਇੰਸਪੈਕਟਰ ਸ. ਚੰਚਲਦੀਪ ਸਿੰਘ ਵੀ ਮੌਜੂਦ ਸਨ।

Previous Post Next Post

نموذج الاتصال