ਗੁਲਾਟੀ ਪਬਲਿਸ਼ਰਜ਼ ਲਿਮਟਿਡ ਦੇ ਵਿਹੜੇ ਸ਼ਬਦਾਂ ਦੀ ਲੋਅ ਵਿੱਚ ਸਜੀ ਇਸ ਵਿਸ਼ੇਸ਼ ਇਕੱਤਰਤਾ ਵਿੱਚ ਨਾਵਲਕਾਰ ਜਰਨੈਲ ਸਿੰਘ ਸੇਖਾ, ਸ਼ਾਇਰ ਜਸਵਿੰਦਰ, ਅੰਗਰੇਜ਼ ਬਰਾੜ, ਹਰਦਮ ਮਾਨ, ਰਾਜਵੰਤ ਰਾਜ, ਦਵਿੰਦਰ ਗੌਤਮ, ਪ੍ਰੀਤ ਮਨਪ੍ਰੀਤ ਅਤੇ ਪਰਮਜੀਤ ਸਿੰਘ ਸੇਖੋਂ ਵਰਗੀਆਂ ਸਾਹਿਤਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਸਭਨਾਂ ਨੇ ਮੋਹਨ ਗਿੱਲ ਨੂੰ ਜਨਮ ਦਿਨ ਦੀਆਂ ਦਿਲੀ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਲੰਮੀ ਉਮਰ, ਖੁਸ਼ਹਾਲੀ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਖ਼ੁਸ਼ੀ ਦੇ ਮੌਕੇ ਇੱਕ ਔਰਗੈਨਿਕ ਕੇਕ ਕੱਟ ਕੇ ਮੁਹੱਬਤਾਂ ਦੀ ਸਾਂਝ ਪਕੇਰੀ ਕੀਤੀ ਗਈ।
ਇਸ ਮੌਕੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਸ਼ਾਇਰ ਮੋਹਨ ਗਿੱਲ ਨੇ ਬੇਹੱਦ ਨਿਮਰਤਾ ਨਾਲ ਕਿਹਾ ਕਿ ਉਹ ਆਪਣੀ ਸਮੁੱਚੀ ਜੀਵਨ-ਯਾਤਰਾ ਤੋਂ ਪੂਰਨ ਤੌਰ 'ਤੇ ਸੰਤੁਸ਼ਟ ਹਨ। ਉਨ੍ਹਾਂ ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਦੇ ਸਾਥੀਆਂ ਨੂੰ ਆਪਣੇ ਜੀਵਨ ਦਾ ਬੇਸ਼ਕੀਮਤੀ ਸਰਮਾਇਆ ਦੱਸਦਿਆਂ ਕਿਹਾ ਕਿ ਇਨ੍ਹਾਂ ਦੋਸਤਾਂ ਦਾ ਸਹਿਯੋਗ ਉਨ੍ਹਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਅੰਤ ਵਿੱਚ ਉਨ੍ਹਾਂ ਨੇ ਸਾਰੇ ਸਨੇਹੀਆਂ ਵੱਲੋਂ ਦਿੱਤੇ ਗਏ ਇਸ ਮਾਣ-ਸਤਿਕਾਰ ਲਈ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
%20THCT.jpg)