![]() |
Pritam Kaur |
Canada, June 22 (The Hind Canadian Times) : ਵਿਸ਼ਵ ਪੰਜਾਬੀ ਭਵਨ ਬਰੈਂਪਟਨ (ਕੈਨੇਡਾ) ਦੇ ਬਾਨੀ, ਵਿਸ਼ਵ ਪੰਜਾਬੀ ਸਭਾ ਦੇ ਆਲਮੀ ਚੇਅਰਮੈਨ ਅਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਡਾ. ਦਲਬੀਰ ਸਿੰਘ ਕਥੂਰੀਆ ਜੀ ਦੇ ਸਤਿਕਾਰਯੋਗ ਮਾਤਾ ਜੀ, ਸਰਦਾਰਨੀ ਪ੍ਰੀਤਮ ਕੌਰ ਸੁਪਤਨੀ ਸ੍ਰ ਸੁਬੇਗ ਸਿੰਘ ਕਥੂਰੀਆ ਜੀ ਦੇ ਸਦੀਵੀ ਵਿਛੋੜੇ ਦੀ ਦੁਖਦਾਈ ਖ਼ਬਰ ਨੇ ਪੰਜਾਬੀ ਸਾਹਿਤਕ, ਸਮਾਜਿਕ ਅਤੇ ਸੱਭਿਆਚਾਰਕ ਜਗਤ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ।
ਮਾਤਾ ਪ੍ਰੀਤਮ ਕੌਰ ਜੀ ਇੱਕ ਧਾਰਮਿਕ, ਸੇਵਾਭਾਵੀ ਅਤੇ ਉੱਚ ਆਦਰਸ਼ਾਂ ਵਾਲੀ ਮਹਾਨ ਸ਼ਖ਼ਸੀਅਤ ਸਨ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਹਮੇਸ਼ਾ ਪਰਿਵਾਰ ਅਤੇ ਸਮਾਜ ਨੂੰ ਸੱਚਾਈ, ਮਿਹਨਤ, ਇਮਾਨਦਾਰੀ ਅਤੇ ਪ੍ਰਭੂ ਭਗਤੀ ਦਾ ਰਾਹ ਦਿਖਾਇਆ। ਉਨ੍ਹਾਂ ਦੀ ਸੋਚ ਅਤੇ ਸੰਸਕਾਰਾਂ ਨੇ ਹੀ ਡਾ. ਦਲਬੀਰ ਸਿੰਘ ਕਥੂਰੀਆ ਵਰਗੇ ਸਮਾਜ ਸੇਵਾ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਸਮਰਪਿਤ ਵਿਅਕਤੀ ਨੂੰ ਘੜਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਸ ਦੁੱਖ ਦੀ ਘੜੀ ਵਿੱਚ ਵਿਸ਼ਵ ਪੰਜਾਬੀ ਸਭਾ ਕਨੇਡਾ ਦੀ ਐਡਮਿੰਟਨ ਇਕਾਈ ਵਲੋਂ ਕਥੂਰੀਆ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ।
ਬਲਵਿੰਦਰ ਬਾਲਮ
ਐਡਮਿੰਟਨ (ਕਨੇਡਾ)
Tags
#Canada
balwinder balam
dalbir singh kathuria
Pritam Kaur
The Hind Canadian Times
vishav punjabi sabha
.jpeg)