ਡਵੀਜ਼ਨਲ ਕਮਿਸ਼ਨਰ ਪਟਿਆਲਾ ਵਿਨੈ ਬੁਬਲਾਨੀ ਨੇ ਬਤੌਰ ਲਿੰਕ ਅਫ਼ਸਰ, ਕਮਿਸ਼ਨਰ ਜਲੰਧਰ ਮੰਡਲ, ਜਲੰਧਰ ਵਿਖੇ ਚਾਰਜ ਸੰਭਾਲਿਆ


ਜਲੰਧਰ, 30 ਜੂਨ : (The Hind Canadian Times) : ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਵਿਨੈ ਬੁਬਲਾਨੀ ਨੇ ਅੱਜ ਬਤੌਰ ਲਿੰਕ ਅਫ਼ਸਰ, ਕਮਿਸ਼ਨਰ ਜਲੰਧਰ ਮੰਡਲ, ਜਲੰਧਰ ਵਿਖੇ ਆਪਣਾ ਚਾਰਜ ਸੰਭਾਲ ਲਿਆ। ਉਹ ਡਵੀਜ਼ਨਲ ਕਮਿਸ਼ਨਰ, ਜਲੰਧਰ ਦੇ ਟ੍ਰੇਨਿੰਗ ਤੋਂ ਪਰਤਣ ਤੱਕ ਉਨ੍ਹਾਂ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ।

ਦਫ਼ਤਰ, ਡਵੀਜ਼ਨਲ ਕਮਿਸ਼ਨਰ ਜਲੰਧਰ ਪਹੁੰਚਣ ’ਤੇ ਸ਼੍ਰੀ ਬੁਬਲਾਨੀ ਦਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਐਸ.ਡੀ.ਐਮ. ਸ਼ਾਹਕੋਟ-ਕਮ-ਸਟਾਫ਼ ਅਫ਼ਸਰ ਕਮਿਸ਼ਨਰ ਜਲੰਧਰ ਡਵੀਜ਼ਨ ਅਦਿਤਿਆ ਗੁਪਤਾ ਅਤੇ ਏ.ਡੀ.ਸੀ.ਪੀ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। 

ਉਪਰੰਤ ਸ਼੍ਰੀ ਬੁਬਲਾਨੀ ਨੇ ਦਫ਼ਤਰ ਦੇ ਅਧਿਕਾਰੀਆਂ ਅਤੇ ਸਟਾਫ਼ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਟੀਮ ਵਰਕ, ਜਵਾਬਦੇਹੀ ਅਤੇ ਸੁਚਾਰੂ ਤਾਲਮੇਲ ਨਾਲ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ/ਕਰਮਚਾਰੀ ਲੋਕ-ਕੇਂਦਰਿਤ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵੇ।

ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

Previous Post Next Post

نموذج الاتصال