-ਕਿਹਾ; ਗੁਰੂ ਦੀ ਸੰਗਤ ਦੀ ਸਿਆਸੀ ਇਕੱਠਾਂ ਨਾਲ ਤੁਲਨਾ ਅਤੇ ਪੰਥਕ ਮਾਮਲਿਆਂ `ਚ ਦਖ਼ਲ ਨਹੀਂ ਕੀਤਾ ਜਾਵੇਗਾ ਬਰਦਾਸ਼ਤ
-ਪੰਥਕ ਪਰੰਪਰਾਵਾਂ ਖਿਲਾਫ ਭੁਗਤਨ ਵਾਲੀ ਸੋਚ ਪ੍ਰਤੀ ਖਾਲਸੇ ਨੂੰ ਸੁਚੇਤ ਹੋਣਾ ਪਵੇਗਾ- ਐਡਵੋਕੇਟ ਧਾਮੀ
-ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ
ਉਨ੍ਹਾਂ ਹਾਲ ਹੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਗਰ ਕੀਰਤਨ ਅਤੇ ਹੋਰ ਪੰਥਕ ਪਰੰਪਰਾਵਾਂ ਬਾਰੇ ਕੀਤੀਆਂ ਟਿੱਪਣੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਉਹੀ ਸੋਚ ਹੈ ਜੋ ਪਹਿਲਾਂ ਵੀ ਗੁਰੂ ਘਰ ਦੀਆਂ ਪਵਿੱਤਰ ਨਿਸ਼ਾਨੀਆਂ ਅਤੇ ਇਤਿਹਾਸਕ ਅਸਥਾਨਾਂ ਪ੍ਰਤੀ ਪ੍ਰਗਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਜਿਹੀ ਸੋਚ ਨੂੰ ਕਦੇ ਬਰਦਾਸ਼ਤ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇ ਕੋਈ ਪੰਥਕ ਮਾਮਲਿਆਂ, ਗੁਰੂ ਘਰ ਦੀ ਮਰਯਾਦਾ ਜਾਂ ਸਿੱਖ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਪਰੰਪਰਾ ਅਨੁਸਾਰ ਬੋਲੇਗਾ ਵੀ, ਸੱਦੇਗਾ ਵੀ ਅਤੇ ਲੋੜ ਪੈਣ `ਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਵੀ ਕਰੇਗਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪੂਰਨ ਸਤਿਕਾਰ ਅਤੇ ਮਰਯਾਦਾ ਕਾਇਮ ਰੱਖੇ। ਜੇਕਰ ਕਿਸੇ ਘਰ ਵਿੱਚ ਮਰਯਾਦਾ ਅਨੁਸਾਰ ਸੇਵਾ ਸੰਭਵ ਨਹੀਂ, ਤਾਂ ਪਾਵਨ ਸਰੂਪ ਨੂੰ ਗੁਰਦੁਆਰਾ ਸਾਹਿਬ ਵਿਖੇ ਸੁਚੱਜੇ ਢੰਗ ਨਾਲ ਸੁਪੁਰਦ ਕਰ ਦੇਣਾ ਚਾਹੀਦਾ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਮੂਲ ਉਦੇਸ਼ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਸੰਗਤ ਤੱਕ ਪਹੁੰਚਾਉਣਾ ਹੈ। ਪਰ ਅੱਜ ਕੁਝ ਲੋਕ ਇਸ ਤੇ ਵੀ ਸਵਾਲ ਕਰ ਰਹੇ ਹਨ। ਅਜਿਹੇ ਲੋਕਾਂ ਨੂੰ ਗੁਰਮਤਿ ਅਤੇ ਪੰਜਾਬ ਦੀ ਧਾਰਮਿਕ-ਸੱਭਿਆਚਾਰਕ ਪਰੰਪਰਾ ਦੀ ਸਮਝ ਨਹੀਂ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾ ਵਿੱਚ “ਸੰਗਤ” ਉਹ ਪਵਿੱਤਰ ਇਕੱਠ ਹੈ ਜੋ ਗੁਰੂ ਦੀ ਹਜ਼ੂਰੀ ਵਿੱਚ ਹੁੰਦਾ ਹੈ। ਇਸ ਸ਼ਬਦ ਨੂੰ ਰਾਜਨੀਤਿਕ ਜਾਂ ਆਮ ਇਕੱਠਾਂ ਲਈ ਵਰਤਣਾ ਕਦੇ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੌਮ ਨੂੰ ਅਜਿਹੀ ਮਾਨਸਿਕਤਾ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਫ਼ੈਸਲਿਆਂ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਹੈ। ਜੇ ਇਹ ਅਧਿਕਾਰ ਰਾਜਨੀਤਿਕ ਸੰਸਥਾਵਾਂ ਵੱਲ ਸਿਰਕਣ ਲੱਗ ਪਏ ਤਾਂ ਇਹ ਪੰਥ ਦੀ ਸੁਤੰਤਰਤਾ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਬਦਲਦੀਆਂ ਰਹਿੰਦੀਆਂ ਹਨ, ਪਰ ਗੁਰਮਤਿ ਦੇ ਸਿਧਾਂਤ ਅਟੱਲ ਹਨ। ਸਾਨੂੰ ਸਾਵਧਾਨ ਰਹਿਣਾ ਹੋਵੇਗਾ ਕਿ ਪੰਥਕ ਫ਼ੈਸਲੇ ਰਾਜਨੀਤਿਕ ਹੱਥਾਂ ਵਿੱਚ ਨਾ ਚਲੇ ਜਾਣ। ਉਨ੍ਹਾਂ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਕਿਸੇ ਰਾਜਨੀਤਿਕ ਮਕਸਦ ਲਈ ਨਹੀਂ, ਸਗੋਂ ਪੰਥਕ ਕਾਰਜ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਲੱਖਾਂ ਸੰਗਤ ਗੁਰੂ ਸਾਹਿਬ ਦੇ ਦਰਸ਼ਨ ਲਈ ਸ਼ਾਮਲ ਹੋ ਰਹੀ ਹੈ। ਪਰਿਵਾਰਾਂ ਅਤੇ ਬੱਚਿਆਂ ਦੀ ਭਾਗੀਦਾਰੀ ਇਸ ਗੱਲ ਦਾ ਸਬੂਤ ਹੈ ਕਿ ਇਹ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਹੈ, ਨਾ ਕਿ ਰਾਜਨੀਤਿਕ ਇਕੱਠ।
ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਰਵਾਨਾ ਹੋਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ ਵਿਚਾਰ ਕੀਤੀਆਂ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਦੀ ਅਰਦਾਸ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਨਿਭਾਈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਅੰਦਰ ਏਨਾਂ ਉਤਸ਼ਾਹ ਸੀ ਕਿ ਵਰਦੇ ਮੀਂਹ ਅਤੇ ਖੜ੍ਹੇ ਪਾਣੀ ਦੀ ਪ੍ਰਵਾਹ ਕੀਤੇ ਬਿਨਾਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਮੋਹਨ ਸਿੰਘ ਬੰਗੀ, ਸ. ਅਵਤਾਰ ਸਿੰਘ ਵਣਵਾਲਾ, ਭਾਈ ਅਜੈਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ ਪਾਲੀ, ਬਾਬਾ ਬੂਟਾ ਸਿੰਘ, ਸ. ਅਮਰੀਕ ਸਿੰਘ ਕੋਟ ਸ਼ਮੀਰ, ਬੀਬੀ ਜੋਗਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਸ. ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਕਾਲੀ ਆਗੂ ਡਾ ਦਲਜੀਤ ਸਿੰਘ ਗੁਰੂ, ਸ. ਜਗਸੀਰ ਸਿੰਘ ਕਲਿਆਣ, ਸ. ਗੁਰਚਰਨ ਸਿੰਘ, ਸ. ਬਲਕਾਰ ਸਿੰਘ ਗੋਨੇਆਣਾ, ਸ. ਗੁਰਿੰਦਰਜੀਤ ਸਿੰਘ ਭੁੱਚੋਂ, ਸ. ਇਕਬਾਲ ਸਿੰਘ ਬਬਲੀ ਢਿੱਲੋਂ, ਬਾਬਾ ਮੇਜਰ ਸਿੰਘ ਸੋਢੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ,ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸ. ਸੰਦੀਪ ਸਿੰਘ ਕਲੋਤਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਕਸ਼ਮੀਰ ਸਿੰਘ, ਬਾਬਾ ਕੁਲਵਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸੁਪਰਵਾਈਜ਼ਰ ਸ. ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
.jpeg)
.jpeg)
.jpeg)
.jpeg)
.jpeg)
.jpeg)