ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਗਊ ਭਗਤਾਂ ਨਾਲ ਮੀਟਿੰਗ
ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਗਹਿਰਾ ਦੁੱਖ ਕੀਤਾ ਵਿਅਕਤ
![]() |
| ਕੈਬਨਿਟ ਮੰਤਰੀ ਅਮਨ ਅਰੋੜਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ |
ਇਸ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਵੱਖ-ਵੱਖ ਗਊਸ਼ਾਲਾਵਾਂ ਅਤੇ ਗਊ ਕਮਿਸ਼ਨ ਬੋਰਡ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ। ਉਨ੍ਹਾਂ ਕਿਹਾ ਕਿ ਗਊ ਧਨ ਦੀ ਸਾਂਭ ਸੰਭਾਲ ਅਤੇ ਹੋਰ ਜਰੂਰੀ ਪ੍ਰਬੰਧਾਂ ਨੂੰ ਪੂਰਾ ਕੀਤਾ ਜਾਏਗਾ। ਉਹਨਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਵਿਖੇ ਗਊ ਕਮਿਸ਼ਨ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ 21 ਅਕਤੂਬਰ ਨੂੰ ਰੱਖੀ ਗਈ ਹੈ ਜਿਸ ਵਿੱਚ ਸਾਰੀਆਂ ਸਮੱਸਿਆਵਾਂ ਸੁਣ ਕੇ ਜਲਦ ਤੋਂ ਜਲਦ ਉਹਨਾਂ ਦਾ ਹੱਲ ਕੀਤਾ ਜਾਵੇਗਾ।
ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ’ਤੇ ਗਹਿਰਾ ਦੁੱਖ ਵਿਅਕਤ ਕਰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਮੇਟੀ ਦੇ ਨਾਲ ਖੜੀ ਹੈ । ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਮੇਟੀ ਪ੍ਰਸ਼ਾਸਨ ਨਾਲ ਬੈਠ ਕੇ ਗੱਲਬਾਤ ਕਰੇ ਅਤੇ ਆਪਣੀਆਂ ਮੰਗਾਂ ਦੱਸਣ।
