ਕਿਹਾ ਵੱਡੀ ਗਿਣਤੀ ਸ਼ਰਧਾਲੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਕੀਤੇ ਜਾਣਗੇ ਪੁਖ਼ਤਾ ਪ੍ਰਬੰਧ
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਸਮਾਗਮਾਂ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਰਧਾਲੂਆਂ ਦੀ ਸੁਵਿਧਾ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਦੇ ਬਦਲਵੇਂ ਰੂਟ, ਸ਼ੋਭਾ ਯਾਤਰਾ ਦੇ ਰੂਟ ’ਤੇ ਸਾਫ-ਸਫਾਈ, ਸਜਾਵਟ, ਢੁੱਕਵੀਆਂ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਅਤੇ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਲੋੜੀਂਦੇ ਬੰਦੋਬਸਤ ਵੀ ਯਕੀਨੀ ਬਣਾਏ ਜਾਣਗੇ।
ਇਸ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵੱਡਮੁੱਲ਼ੇ ਸੁਝਾਅ ਦਿੱਤੇ। ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਸੀ.ਪੀ. ਪਰਮਿੰਦਰ ਸਿੰਘ, ਐਸ.ਡੀ.ਐਮ. ਸ਼ੁਭੀ ਆਂਗਰਾ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।


